ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 359 ਦੌੜਾਂ ਦਾ ਟੀਚਾ
ਰਾਏਪੁਰ, 3 ਦਸੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜਾ ਇਕ ਦਿਨਾਂ ਮੈਚ ਰਾਏਪੁਰ ਵਿਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਦੇ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ 50 ਓਵਰਾਂ ਵਿਚ 358 ਦੌੜਾਂ ਬਣਾਈਆਂ। ਭਾਰਤ ਵਲੋਂ ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਲਗਾਤਾਰ ਦੂਸਰਾ ਸੈਂਕੜਾ ਜੜਿਆ, ਜੋ ਕਿ 102 (93 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ ਜਦਕਿ ਰਿਤੂਰਾਜ ਗਾਇਕਵਾੜ ਨੇ ਵੀ 105 (83 ਗੇਂਦਾਂ) ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪਤਾਨ ਕੇ.ਐਲ.ਰਾਹੁਲ ਨੇ 66 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।
;
;
;
;
;
;
;
;