ਜਲੰਧਰ ਪਹੁੰਚੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐਲ. ਮੁਰੂਗਨ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ
ਜਲੰਧਰ, 6 ਦਸੰਬਰ- ਮਹਾਪ੍ਰੀਨਿਰਵਾਣ ਦਿਵਸ ਮੌਕੇ ਭਾਜਪਾ ਦੇ ਭਾਰਤ ਗੌਰਵ ਵੱਲੋਂ ਪੰਜਾਬ ਦੇ ਜਲੰਧਰ ਦੇ ਇਕ ਨਿੱਜੀ ਹੋਟਲ ਵਿਚ ਇਕ ਇਕੱਠ ਦਾ ਆਯੋਜਨ ਕੀਤਾ, ਜੋ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਸੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ. ਮੁਰੂਗਨ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਇਕੱਠ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦੇ ਹੋਏ ਐਲ. ਮੁਰੂਗਨ ਅਤੇ ਅਸ਼ਵਨੀ ਸ਼ਰਮਾ ਨੇ ਭਾਰਤੀ ਸੰਵਿਧਾਨ ਬਾਰੇ ਗੱਲ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਸੰਵਿਧਾਨ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵਿਕਾਸ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨੇ ਡਾ. ਭੀਮ ਰਾਓ ਅੰਬੇਡਕਰ ਦੁਆਰਾ ਬਣਾਏ ਗਏ ਸੰਵਿਧਾਨ ਲਈ ਕੁਝ ਨਹੀਂ ਕੀਤਾ ਹੈ।
;
;
;
;
;
;
;
;