ਅੰਮ੍ਰਿਤਸਰ ਪੁੱਜੇ ਆਸਟ੍ਰੇਲੀਆਈ ਮੰਤਰੀ ਜੂਲੀਅਨ ਹਿੱਲ, ਭਲਕੇ ਪਹਿਲੀ ਵਾਰ ਦਰਬਾਰ ਸਾਹਿਬ ਟੇਕਣਗੇ ਮੱਥਾ
ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਆਸਟ੍ਰੇਲੀਆਈ ਲੇਬਰ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਾਗਰਿਕਤਾ, ਅੰਤਰਰਾਸ਼ਟਰੀ ਸਿੱਖਿਆ, ਕਸਟਮ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ ਅੱਜ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ।ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਇਸਨੂੰ ਆਪਣੀ ਜ਼ਿੰਦਗੀ ਦਾ ਇਕ ਵੱਡਾ ਸਨਮਾਨ ਮੰਨਦੇ ਹਨ। ਜੂਲੀਅਨ ਹਿੱਲ ਨੇ ਕਿਹਾ ਕਿ ਆਸਟ੍ਰੇਲੀਆ ਵਿਚ ਸਿੱਖ ਧਰਮ, ਪੰਜਾਬੀ ਭਾਸ਼ਾ ਅਤੇ ਪੰਜਾਬੀ ਭਾਈਚਾਰਾ ਤੇਜ਼ੀ ਨਾਲ ਵਧ ਰਿਹਾ ਹੈ।
;
;
;
;
;
;
;
;