ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ- ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 51 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-14 ਦਸੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 4 ਦਸੰਬਰ ਤੱਕ ਜਮਾਂ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਬਲਾਕ ਸੰਮਤੀ ਅਜਨਾਲਾ ਦੇ 37 ਅਤੇ ਬਲਾਕ ਸੰਮਤੀ ਰਮਦਾਸ ਦੇ 31 ਕੁੱਲ 68 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਸਨ।
ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਉਨ੍ਹਾਂ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਨੂੰ ਭਿੰਡੀ ਸੈਦਾਂ ਕੁੱਟਮਾਰ ਮਾਮਲੇ ਵਿਚ ਨਾਮਜ਼ਦ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨ ਦੇ ਲਏ ਫ਼ੈਸਲੇ ਕਾਰਨ ਅੱਜ ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਨਾਲ ਸੰਬੰਧਿਤ ਯੋਗ ਕਾਂਗਰਸੀ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ ਅਤੇ ਇਸ ਤੋਂ ਇਲਾਵਾ ਚੋਣ ਨਾਂ ਲੜਨ ਵਾਲੇ ਅਤੇ ਵੱਖ-ਵੱਖ ਪਾਰਟੀਆਂ ਦੇ ਕਵਰਿੰਗ ਉਮੀਦਵਾਰਾਂ ਵੱਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਤੋਂ ਬਾਅਦ ਹੁਣ ਬਲਾਕ ਸੰਮਤੀ ਅਜਨਾਲਾ ਲਈ 31 ਉਮੀਦਵਾਰ ਅਤੇ ਬਲਾਕ ਸੰਮਤੀ ਰਮਦਾਸ ਲਈ 20 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਹਨ।
;
;
;
;
;
;
;
;