JALANDHAR WEATHER

ਇੰਡੀਗੋ ਦੀਆਂ ਉਡਾਣਾਂ ਰੱਦ ਹੋਣ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ

ਨਵੀਂ ਦਿੱਲੀ, 7 ਦਸੰਬਰ - ਇੰਡੀਗੋ ਦੀਆਂ ਉਡਾਣਾਂ ਰੱਦ ਹੋਣ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ ਦਿਖਾਈ ਦਿੱਤੀਆਂ। ਦੱਸ ਦਈਏ ਕਿ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਦੀਆਂ ਸੇਵਾਵਾਂ ਵਿਚ ਲਗਾਤਾਰ 5ਵੇਂ ਦਿਨ ਵੀ ਕੋਈ ਖ਼ਾਸ ਸੁਧਾਰ ਨਜ਼ਰ ਨਹੀਂ ਆਇਆ । ਦੇਸ਼ ਦੇ ਚਾਰ ਪ੍ਰਮੁੱਖ ਹਵਾਈ ਅੱਡਿਆਂ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਚੇਨਈ ਸਮੇਤ ਕਈ ਸ਼ਹਿਰਾਂ ਵਿਚ ਸਨਿਚਰਵਾਰ ਨੂੰ 800 ਤੋਂ ਵੱਧ ਇੰਡੀਗੋ ਉਡਾਣਾਂ ਰੱਦ ਕੀਤੀ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੱਦ ਉਡਾਣਾਂ ਦੀ ਗਿਣਤੀ 1000 ਤੋਂ ਵੱਧ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ