ਪ੍ਰਧਾਨ ਮੰਤਰੀ ਮੋਦੀ ਨੇ ਗੋਆ ਵਿਚ ਅੱਗ ਲੱਗਣ ਦੀ ਘਟਨਾ 'ਤੇ ਪ੍ਰਗਟ ਕੀਤਾ ਡੂੰਘਾ ਦੁੱਖ
ਨਵੀਂ ਦਿੱਲੀ, 7 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਪੋਰਾ ਵਿਚ ਅੱਗ ਲੱਗਣ ਦੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ, ਇਸ ਘਟਨਾ ਨੂੰ "ਬਹੁਤ ਦੁਖਦਾਈ" ਦੱਸਿਆ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਆਪਣਾ ਸਮਰਥਨ ਜਤਾਇਆ ਹੈ।ਇਕ ਐਕਸ ਪੋਸਟ ਵਿਚ, ਪ੍ਰਧਾਨ ਮੰਤਰੀ ਨੇ ਕਿਹਾ, "ਗੋਆ ਦੇ ਅਰਪੋਰਾ ਵਿਚ ਅੱਗ ਲੱਗਣ ਦੀ ਘਟਨਾ ਬਹੁਤ ਦੁਖਦਾਈ ਹੈ।
ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਜੀ ਨਾਲ ਸਥਿਤੀ ਬਾਰੇ ਗੱਲ ਕੀਤੀ। ਰਾਜ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।"
;
;
;
;
;
;
;
;