JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ - ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ 'ਤੇ ਰੋਕ ਲਗਾਉਣ ਦੇ ਹੁਕਮ

ਸੰਗਰੂਰ, 11 ਦਸੰਬਰ (ਧੀਰਜ ਪਸ਼ੌਰੀਆ )- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ, ਜੋ ਮਿਤੀ 14.12.2025 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਪਾਈਆਂ ਜਾਣੀਆਂ ਹਨ, ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਜ਼ਿਲ੍ਹਾ ਸੰਗਰੂਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਸੰਬੰਧੀ ਪੂਰਨ ਤੌਰ 'ਤੇ ਰੋਕ ਲਗਾਈ ਗਈ ਸੀ। ਪਰ ਹੁਣ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਫ਼ਤਰੀ ਹੁਕਮ ਰਾਹੀਂ ਮਿਤੀ 14 ਦਸੰਬਰ 2025 ਨੂੰ 00:00 ਵਜੇ ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਸ ਲਈ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਰਾਹੁਲ ਚਾਬਾ, ਆਈ.ਏ.ਐਸ, ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਕੋਈ ਵੀ ਸ਼ਰਾਬ ਜਾਂ ਇਸ ਤਰ੍ਹਾਂ ਦੇ ਕਿਸੇ ਹੋਰ ਹੋਰ ਪਦਾਰਥ ਸੰਬੰਧੀ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਅਧਿਕਾਰ ਖੇਤਰ ਵਿਚ ਆਉਂਦੇ ਪੇਂਡੂ ਖੇਤਰਾਂ ਵਿਚ ਮਿਤੀ 14 ਦਸੰਬਰ 00:00 ਵਜੇ ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ, ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ