JALANDHAR WEATHER

ਸਿੱਧੂ ਮੂਸੇਵਾਲਾ ਦੀ ਮਾਂ ਨੇ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ, 12 ਦਸੰਬਰ- ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਹਾਲ ਹੀ ਵਿਚ ਜਲੰਧਰ ਵਿਚ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੇ ਤੇਜਸਵੀ ਮਿਨਹਾਸ ਭਾਨਾ ਸਿੱਧੂ ਅਤੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਪੁਤਲੇ ਫੂਕੇ ਸਨ। ਹਾਲਾਂਕਿ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੇ ਇਕ ਪ੍ਰੈਸ ਕਾਨਫ਼ਰੰਸ ਵਿਚ ਮੁਆਫੀ ਮੰਗੀ। ਕਾਨੂੰਨੀ ਨੋਟਿਸ ਵਿਚ ਕਿਹਾ ਗਿਆ ਹੈ ਕਿ 15 ਦਿਨਾਂ ਦੇ ਅੰਦਰ ਮੁਆਫ਼ੀ ਪੱਤਰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ ਅਤੇ ਸੋਸ਼ਲ ਮੀਡੀਆ 'ਤੇ ਮੁਆਫ਼ੀ ਵੀ ਮੰਗੀ ਜਾਣੀ ਚਾਹੀਦੀ ਹੈ, ਨਾਲ ਹੀ 10 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਜੇਕਰ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ 15 ਦਿਨਾਂ ਦੇ ਅੰਦਰ ਅਜਿਹਾ ਕਰਨ ਵਿਚ ਅਸਫ਼ਲ ਰਹਿੰਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ