JALANDHAR WEATHER

ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੌਣ ਪ੍ਰਚਾਰ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ

ਗੁਰੂ ਹਰ ਸਹਾਏ, (ਫਿਰੋਜ਼ਪੁਰ), 12 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀਆਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।

ਗੁਰੂ ਹਰ ਸਹਾਏ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਜੰਡਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਦੇ ਹੱਕ ਵਿਚ ਅਤੇ ਪਿੰਡ ਝਾੜੀ ਵਾਲਾ ਜੋਨ ਤੋਂ ਬਲਾਕ ਸੰਮਤੀ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਲੋਕਾਂ ਦੇ ਜੁੜੇ ਇਕੱਠ ਦੌਰਾਨ ਪਿੰਡ ਝਾੜੀ ਵਾਲਾ ਵਿਖੇ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਸਬਜ਼ਬਾਗ ਵਿਖਾ ਕੇ ਚੋਣਾਂ ਜਿੱਤੀਆਂ ਸਨ ਅਤੇ ਕੋਈ ਵੀ ਪੰਜਾਬ ਦੇ ਭਲੇ ਦਾ ਕੰਮ ਨਹੀਂ ਕੀਤਾ।

ਇਸ ਪਾਰਟੀ ਨੂੰ ਹੁਣ ਲੋਕ ਕਦੇ ਮੂੰਹ ਨਹੀਂ ਲਾਉਣਗੇ। ਉਹਨਾਂ ਨੇ ਕਾਂਗਰਸ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਤਕੜੇ ਹੋ ਕੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਤਾਂ ਜੋ 2027 ਅੰਦਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ