ਤਾਮਿਲਨਾਡੂ ਸਨਾਤਨ ਧਰਮ ਦੇ ਵਿਰੋਧ ਦਾ ਬਣਿਆ ਪ੍ਰਤੀਕ- ਅਨੁਰਾਗ ਠਾਕੁਰ
ਨਵੀਂ ਦਿੱਲੀ, 12 ਦਸੰਬਰ- ਲੋਕ ਸਭਾ ਵਿਚ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਤਾਮਿਲਨਾਡੂ ਵਿਚ ਦੀਵੇ ਜਗਾਉਣ ਦੀ ਮੰਗ ਕਰਨ 'ਤੇ ਹਿੰਦੂਆਂ 'ਤੇ ਲਾਠੀਚਾਰਜ ਦਾ ਮੁੱਦਾ ਉਠਾਇਆ। ਤਾਮਿਲਨਾਡੂ ਵਿਚ ਡੀ.ਐਮ.ਕੇ. ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਤਾਮਿਲਨਾਡੂ ਸਨਾਤਨ ਧਰਮ ਦੇ ਵਿਰੋਧ ਦਾ ਪ੍ਰਤੀਕ ਬਣ ਗਿਆ ਹੈ। ਉਨ੍ਹਾਂ ਦੇ ਮੰਤਰੀ ਸਨਾਤਨ ਧਰਮ ਦੇ ਵਿਰੁੱਧ ਬਿਆਨ ਦਿੰਦੇ ਹਨ। ਜਦੋਂ ਪ੍ਰਧਾਨ ਮੰਤਰੀ ਨੇ ਰਾਮ ਮੰਦਰ ਲਈ ਆਪਣੇ ਫਰਜ਼ ਨਿਭਾਏ ਸਨ ਤਾਂ ਵੀ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ।
ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਹੁਣ ਵੀ ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਨੇ ਤਿਰੂਪੰਕੁੰਦਰਮ ਪਹਾੜੀ 'ਤੇ ਕਾਰਤੀਕੇਯ ਦੀਪਮ ਲਈ ਦੀਵੇ ਜਗਾਉਣ ਦੇ ਆਪਣੇ ਹੁਕਮ ਨੂੰ ਨਜ਼ਰਅੰਦਾਜ਼ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ ਹੈ। ਅਦਾਲਤ ਦੇ ਨਿਰਦੇਸ਼ਾਂ ਦੇ ਬਾਵਜੂਦ ਸ਼ਰਧਾਲੂਆਂ 'ਤੇ ਲਾਠੀਚਾਰਜ ਕੀਤਾ ਗਿਆ। ਇਹ ਇਕ ਸਪੱਸ਼ਟ ਉਲੰਘਣਾ ਅਤੇ ਅਪਮਾਨ ਹੈ। ਰਾਜ ਵਿਚ ਹਿੰਦੂਆਂ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ?
ਤਾਮਿਲਨਾਡੂ ਵਿਚ ਡੀ.ਐਮ.ਕੇ. ਸਰਕਾਰ ਵਿਰੁੱਧ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਦੇ ਦੋਸ਼ਾਂ ਕਾਰਨ ਲੋਕ ਸਭਾ ਵਿਚ ਜ਼ਬਰਦਸਤ ਬਹਿਸ ਹੋਈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਜਪਾ ਸੰਸਦ ਮੈਂਬਰ ਦੇ ਦੋਸ਼ਾਂ ਦਾ ਵਿਰੋਧ ਕੀਤਾ।
;
;
;
;
;
;
;
;
;