JALANDHAR WEATHER

ਵੱਖ ਵੱਖ ਪਾਰਟੀਆਂ ਛੱਡ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 12 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਜ਼ੋਨ ਚੋਗਾਵਾਂ ਤੋਂ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੁਵਿੰਦਰ ਸਿੰਘ ਬਰਾੜ ਦੇ ਹੱਕ ਵਿਚ ਚੋਣ ਮੀਟਿੰਗ ਰਣਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਯੂਥ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ, ਰਵਿੰਦਰ ਸਿੰਘ ਤੋਲਾ ਨੰਗਲ, ਬਿਕਰਮਜੀਤ ਸਿੰਘ ਡੱਲੇਕੇ, ਸਾਬਕਾ ਸਰਪੰਚ ਗੁਰਮੇਜ ਸਿੰਘ, ਪ੍ਰਦੀਪ ਸਿੰਘ ਪਹੁੰਚੇ। ਇਸ ਮੌਕੇ ਚੋਣ ਮੀਟਿੰਗ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਸੰਤ ਬਾਬਾ ਪਲਵਿੰਦਰ ਨਾਥ ਭਗਵਾਨ ਵਾਲਮੀਕਿ ਮੰਦਰ ਮੁੱਖ ਸੇਵਾਦਾਰ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਜੱਗਾ ਸਿੰਘ, ਖੇਮ ਸਿੰਘ, ਜਸਵੰਤ ਸਿੰਘ, ਕੁਲਬੀਰ ਸਿੰਘ, ਸ਼ਮਸ਼ੇਰ ਸਿੰਘ, ਸੁਬੇਗ ਸਿੰਘ, ਰਾਮ ਸਿੰਘ, ਸੁੱਚਾ ਸਿੰਘ, ਮੱਸਾ ਸਿੰਘ, ਕੁਲਦੀਪ ਸਿੰਘ, ਜੀਵਨ ਸਿੰਘ, ਸੋਨੂ ਪਹਿਲਵਾਨ, ਰਾਮ ਭਗਤ, ਮੋਹਣ ਸਿੰਘ, ਜਗਪ੍ਰੀਤ ਸਿੰਘ, ਬਿਕਰਮਜੀਤ ਸਿੰਘ ਆਦਿ ਪਰਿਵਾਰਾਂ ਨੂੰ ਰਾਣਾ ਲੋਪੋਕੇ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਵਲੋਂ ਉਕਤ ਪਰਿਵਾਰਾਂ ਨਾਲ ਕੀਤੀ ਧੱਕੇਸ਼ਾਹੀ ਦਾ ਜਵਾਬ ਇਹ ਪਰਿਵਾਰ ਇਨ੍ਹਾਂ ਚੋਣਾਂ ਵਿਚ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ