JALANDHAR WEATHER

ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 25 ਪਰਿਵਾਰ ਕਾਂਗਰਸ ਚ ਸ਼ਾਮਿਲ

ਮਮਦੋਟ/ਫ਼ਿਰੋਜ਼ਪੁਰ, 12 ਦਸੰਬਰ (ਸੁਖਦੇਵ ਸਿੰਘ ਸੰਗਮ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬੱਲ ਮਿਲਿਆਂ ਜਦੋਂ ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਮੱਬੋ ਕੇ ਦੇ ਰਹਿਣ ਵਾਲੇ 25 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਫ਼ਿਰੋਜ਼ਪੁਰ ਦਿਹਾਤੀ ਦੀ ਧਰਮ ਪਤਨੀ ਬਲਜੀਤ ਕੌਰ ਬੰਗੜ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫਿਰੋਜ਼ਪੁਰ ਦੀ ਯੋਗ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ।
ਇਸ ਮੌਕੇ ਬਲਜੀਤ ਕੌਰ ਬੰਗੜ ਨੇ ਦੱਸਿਆ ਕਿ ਪਾਰਟੀ ਵਰਕਰਾਂ ਦੇ ਯਤਨਾਂ ਸਦਕਾ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਮੱਬੋ ਕੇ ਦੇ 25 ਪਰਿਵਾਰਾਂ ਨੇ ਆਪ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ, ਜਿਨਾਂ ਦਾ ਪਾਰਟੀ ਵਿਚ ਬਣਦਾ ਮਾਨ ਸਨਮਾਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ