ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਐੱਸ.ਐੱਸ.ਪੀ. ਗਗਨ ਅਜੀਤ ਸਿੰਘ
ਮਲੇਰਕੋਟਲਾ, 12 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅੱਜ ਮਲੇਰਕੋਟਲਾ ਦੇ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਕਰਕੇ ਵੱਖ-ਵੱਖ ਬਜ਼ਾਰਾਂ ਅੰਦਰ ਦੀ ਪੈਦਲ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਫਲੈਗ ਮਾਰਚ ਕੀਤਾ ਗਿਆ ਹੈ। ਇਸ ਫਲੈਗ ਮਾਰਚ ਨਾਲ ਸ਼ਰਾਰਤੀ ਅਨਸਰਾਂ ਅੰਦਰ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮਲੇਰਕੋਟਲਾ ਪੁਲਿਸ ਜਾਂ 112 'ਤੇ ਸੰਪਰਕ ਕਰ ਸਕਦਾ ਹੈ ਤਾਂ ਜੋ ਵੋਟਾਂ ਦੇ ਅਮਲ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
;
;
;
;
;
;
;
;