10 ਕਿਲੋ ਅਫ਼ੀਮ ਸਣੇ ਇਕ ਨੌਜਵਾਨ ਕਾਬੂ
ਰਾਜਪੁਰਾ (ਪਟਿਆਲਾ), 13 ਦਸੰਬਰ 2026 - ਰਾਜਪੁਰਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਦੇ ਵਿਚੋਂ 10 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਇਕ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅੱਜ ਐਸਪੀਡੀ ਹਰਬੰਤ ਸਿੰਘ ਬੈਂਸ ਨੇ ਰਾਜਪੁਰਾ ਦੇ ਡੀਐਸਪੀ ਦਫ਼ਤਰ ਵਿਖੇ ਪ੍ਰੈਸ ਮੀਟਿੰਗ ਦੌਰਾਨ ਦਿੰਦਿਆਂ ਦੱਸਿਆ ਕਿ ਸਪੈਸ਼ਲ ਸੈਲ ਦੇ ਇੰਚਾਰਜ ਮਨਪ੍ਰੀਤ ਸਿੰਘ ਇੰਸਪੈਕਟਰ ਦੀ ਅਗਵਾਈ ਵਿਚ ਉਪਲਹੇੜੀ ਨੇੜੇ ਨਾਕੇਬੰਦੀ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 10 ਕਿਲੋ ਅਫ਼ੀਮ ਬਰਾਮਦ ਕੀਤੀ ਗਈ । ਮੁਲਜ਼ਮ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਭਾਊਰਾਲਾ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਰਾਜਪੁਰਾ ਦੀ ਮਾਨਯੋਗ ਅਦਾਲਤ ਵਿਚ ਮੁਲਜ਼ਮ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ ।
;
;
;
;
;
;
;
;