ਬਲਾਕ ਸੰਮਤੀ ਦੀ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ ਵੋਟ
ਗੁਰੂ ਹਰ ਸਹਾਏ, (ਫਿਰੋਜ਼ਪੁਰ), 14 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਗੁਰੂ ਹਰ ਸਹਾਏ ਹਲਕੇ ਦੇ ਪਿੰਡ ਕੋਹਰ ਸਿੰਘ ਵਾਲਾ ਜੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਸਿੰਘ ਸੰਧੂ ਨੇ ਆਪਣੇ ਪਿੰਡ ਦੇ ਬੂਥ ’ਤੇ ਪਹਿਲੀ ਵੋਟ ਪਾਈ। ਬਾਕੀ ਬੂਥਾਂ ’ਤੇ ਵੀ ਲੋਕ ਵੋਟਾਂ ਪਾਉਣ ਲਈ ਆ ਰਹੇ ਹਨ। ਪਰ ਸਵੇਰ ਵੇਲੇ ਧੁੰਦ ਕਾਰਨ ਰਫ਼ਤਾਰ ਅਜੇ ਤੱਕ ਢਿੱਲੀ ਹੈ।
;
;
;
;
;
;
;
;