JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸੰਘਣੀ ਧੁੰਦ ਤੇ ਠੰਢ ਦਰਮਿਆਨ ਵੋਟਿੰਗ ਜਾਰੀ, 629 ਪੋਲਿੰਗ ਬੂਥ ਸਥਾਪਿਤ

 ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਸੰਘਣੀ ਧੁੰਦ ਹੋਣ ਕਾਰਨ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਦੇ ਬਾਵਜੂਦ ਵੀ ਵੋਟਰ ਆਪਣੀ ਵੋਟ ਤਾਂ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ 'ਤੇ ਜਾਣੇ ਸ਼ੁਰੂ ਹੋ ਗਏ ਹਨ। ਪਿੰਡ ਭੁੱਟੀਵਾਲਾ ਅਤੇ ਸੰਗੂਧੌਣ ਵਿਖੇ ਸਵੇਰ ਤੋਂ ਹੀ ਵੋਟਰਾਂ ਦੀਆਂ ਪੋਲਿੰਗ ਬੂਥਾਂ ਤੇ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 629 ਪੋਲਿੰਗ ਬੂਥ ਬਣਾਏ ਗਏ ਹਨ। ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 13 ਜ਼ਨ ਹਨ, ਜਦ ਕਿ ਬਲਾਕ ਸੰਮਤੀ ਦੇ ਸ੍ਰੀ ਮੁਕਤਸਰ ਸਾਹਿਬ ਬਲਾਕ ਵਿਚ 20 ਜ਼ੋਨ, ਪੰਚਾਇਤ ਸੰਮਤੀ ਮਲੋਟ, ਲੰਬੀ ਅਤੇ ਗਿੱਦੜਬਾਹਾ ਵਿਚ 25-25 ਜ਼ੋਨ ਹਨ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਲੋਂ ਸਰਗਰਮੀ ਨਾਲ ਭਾਗ ਲੈਂਦਿਆਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ