JALANDHAR WEATHER

ਫਦੀਦਕੋਟ ‌ਜ਼ਿਲ੍ਹੇ ਦੇ 10 ਜ਼ਿਲ੍ਹਾ ਪ੍ਰੀਸ਼ਦ ਸਰਕਲਾਂ ਅਤੇ 3 ਬਲਾਕ ਸੰਮਤੀਆਂ ’ਤੇ ਵੋਟਿੰਗ ਸ਼ੁਰੂ

ਫਰੀਦਕੋਟ, 14 ਦਸੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਿੰਗ ਲਈ ਜ਼ਿਲ੍ਹੇ ਭਰ ਵਿਚ 244 ਪੋਲਿੰਗ ਸਟੇਸ਼ਨਾਂ ’ਤੇ 414 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਥੇ ਵੋਟਰਾਂ ਦੀ ਸੁਵਿਧਾ ਲਈ ਬੁਨਿਆਦੀ ਸਹੂਲਤਾਂ ਜਿਵੇਂ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਲਈ ਵੀਲਚੇਅਰ, ਸਹਿਯੋਗੀ ਸਟਾਫ, ਬਿਜਲੀ, ਪਾਣੀ ਅਤੇ ਪਖਾਨੇ ਆਦਿ ਦਾ ਪ੍ਰਬੰਧ ਕੀਤਾ ਗਿਆ। ਇਨ੍ਹਾਂ ਪੋਲਿੰਗ ਬੂਥਾਂ ’ਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ 2070 ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਇਹਨਾਂ ਪੋਲਿੰਗ ਸਟੇਸ਼ਨਾਂ ਵਿਚੋਂ ਜ਼ਿਲ੍ਹੇ ਭਰ ਵਿਚ 31 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ( ਸੁਪਰ ਸੈਂਸਟਿਵ) ਅਤੇ 80 ਸੰਵੇਦਨਸ਼ੀਲ(ਸੈਂਸਟਿਵ) ਐਲਾਨੇ ਗਏ ਹਨ, ਜਿਥੇ ਵਾਧੂ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 53 ਉਮੀਦਵਾਰ ਅਤੇ ਬਲਾਕ ਸੰਮਤੀ ਲਈ 307 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਈ ਹੈ, ਜੋ ਸ਼ਾਮ ਚਾਰ ਵਜੇ ਤੱਕ ਚੱਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ