ਵੋਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਲੋਂ ਵੱਖ ਵੱਖ ਪਿੰਡਾਂ, ਡੀ.ਐਸ.ਪੀ ਬਲਵਿੰਦਰ ਸਿੰਘ ਜੋੜਾ ਵਲੋਂ ਘੋਗਰਾ ਬੂਥ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਰਣਜੀਤ ਸਿੰਘ ਢਿੱਲੋਂ/ਆਰ.ਐੱਸ. ਸਲਾਰੀਆ) - ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਰਮਿਆਨ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਹ ਪੋਲਿੰਗ ਸਟੇਸ਼ਨਾਂ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮਿਲੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਡੀ.ਐਸ.ਪੀ. ਬਲਵਿੰਦਰ ਸਿੰਘ ਜੋੜਾ ਵਲੋਂ ਘੋਗਰਾ ਦੇ ਬੂਥ ਨੰਬਰ 76 ਅਤੇ 77 ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਮਨ ਅਤੇ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।
;
;
;
;
;
;
;
;