ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਜੰਡਿਆਲਾ ਦੇ ਬੂਥਾਂ ਦਾ ਦੌਰਾ
ਜੰਡਿਆਲਾ ਮੰਜਕੀ, 14 ਦਸੰਬਰ (ਸੁਰਜੀਤ ਸਿੰਘ ਜੰਡਿਆਲਾ) - ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਏ.ਡੀ.ਸੀ.ਪੀ.-2 ਪਰਮਜੀਤ ਸਿੰਘ ਵਲੋਂ ਹੋਰ ਪੁਲਿਸ ਅਧਿਕਾਰੀਆਂ ਨਾਲ ਅੱਜ ਜੰਡਿਆਲਾ ਦੇ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਦੌਰਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਵਲੋਂ ਪੋਲਿੰਗ ਕੇਂਦਰਾਂ ਵਿਚ ਤਾਇਨਾਤ ਸੁਰੱਖਿਆ ਕਰਮੀਆਂ ਕੋਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪੁਲਿਸ ਕਮਿਸ਼ਨਰ ਪਹਿਲਾਂ ਜਲੰਧਰ ਰੋਡ ’ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਪੋਲਿੰਗ ਕੇਂਦਰ ਵਿਚ ਪੁੱਜੇ ਅਤੇ ਉਸ ਤੋਂ ਬਾਅਦ ਉਹਨਾਂ ਸਰਕਾਰੀ ਗਰਲਜ਼ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨੂੰ ਨੂਰਮਹਿਲ ਰੋਡ ਜੰਡਿਆਲਾ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਥਾਣਾ ਸਦਰ ਮੁਖੀ ਇੰਸਪੈਕਟਰ ਸੰਜੀਵ ਸੂਰੀ, ਚੌਕੀ ਇੰਚਾਰਜ ਜੰਡਿਆਲਾ ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ।
;
;
;
;
;
;
;
;