ਪਿੰਡ ਰਾਏਸਰ ਪਟਿਆਲਾ ਬੂਥ ਨੰਬਰ 20 ਉਪਰ ਮੁੜ 16 ਦਸੰਬਰ ਨੂੰ ਚੋਣ ਦਾ ਐਲਾਨ
ਮਹਿਲ ਕਲਾਂ,14 ਦਸੰਬਰ (ਅਵਤਾਰ ਸਿੰਘ ਅਣਖੀ)- ਪਿੰਡ ਰਾਏਸਰ ਪਟਿਆਲਾ ਵਿਖੇ ਜ਼ੋਨ ਚੰਨਣਵਾਲ ਬਲਾਕ ਸੰਮਤੀ ਬੂਥ ਨੰਬਰ 20 ਉੱਪਰ ਬੈਲਟ ਪੇਪਰਾਂ ‘ਚ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ‘ਤੱਕੜੀ’ ਦਰਜ ਨਾ ਹੋਣ ਦਾ ਇਤਰਾਜ ਹੋਣ ਕਰਕੇ ਵੋਟਿੰਗ ਰੋਕ ਦੇਣ ਦਾ ਮਾਮਲਾ ਸਾਹਮਣੇ ਆਇਆ। ਅਕਾਲੀ ਆਗੂ ਸਰਪੰਚ ਬਚਿੱਤਰ ਸਿੰਘ ਰਾਏਸਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਭ ਕੁਝ ਜਾਣ ਬੁੱਝ ਕੇ ਕੀਤਾ ਗਿਆ ਹੈ।। ਮੌਕੇ ‘ਤੇ ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਅਤੇ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਪਹੁੰਚ ਕੇ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਪ੍ਰੀਤ ਕੌਰ ਧਾਲੀਵਾਲ (ਜ਼ੋਨ ਚੰਨਣਵਾਲ) ਨਾਲ ਸ਼ਰੇਆਮ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਨਿਰਪੱਖ ਢੰਗ ਨਾਲ ਚੋਣ ਪ੍ਰਕਿਰਿਆ ਪੂਰੀ ਕਰਵਾਈ ਜਾਵੇ। ਇਸ ਮੌਕੇ ਪਹੁੰਚੇ ਏ ਡੀ ਸੀ ਅਮਿਤ ਬੇਬੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਵੇਂ ਪ੍ਰੋਗਰਾਮ ਅਨੁਸਾਰ ਪਿੰਡ ਰਾਏਸਰ ਪਟਿਆਲਾ ਦੇ ਬੂਥ ਨੰਬਰ 20 ਉਪਰ ਵੋਟਿੰਗ ਰੱਦ ਕਰਕੇ ਮੁੜ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਮੁੜ ਵੋਟਿੰਗ ਕਰਵਾਈ ਜਾਵੇਗੀ। ਮੌਕੇ ‘ਤੇ ਅਬਜ਼ਰਵਰ ਮੈਡਮ ਬਲਦੀਪ ਕੌਰ, ਤਹਿਸੀਲਦਾਰ ਰਵਿੰਦਰ ਸਿੰਘ ਅਤੇ ਵੱਖ-ਵੱਖ ਆਗੂ ਹਾਜ਼ਰ ਸਨ।
;
;
;
;
;
;
;
;