ਗੁਰੂ ਹਰਸਹਾਏ : ਡੀਐਸਪੀ ਰਾਜਬੀਰ ਸਿੰਘ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਦੌਰਾ
ਗੁਰੂ ਹਰਸਹਾਏ (ਫ਼ਿਰੋਜ਼ਪੁਰ) 14 ਦਿਸੰਬਰ (ਕਪਿਲ ਕੰਧਾਰੀ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਵਕ ਢੰਗ ਦੇ ਨਾਲ ਮੁਕੰਮਲ ਕਰਵਾਉਣ ਦੇ ਲਈ ਸਬ ਡਿਵੀਜ਼ਨ ਗੁਰੂ ਹਰਸਹਾਏ ਦੇ ਡੀਐਸਪੀ ਰਾਜਬੀਰ ਸਿੰਘ ਵਲੋਂ ਪੁਲਿਸ ਪਾਰਟੀ ਨੂੰ ਨਾ ਲੈ ਕੇ ਲਗਾਤਾਰ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਅੱਜ ਹੋ ਰਹਿਆ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਦੇ ਨਾਲ ਕਰਵਾਉਣ ਦੇ ਲਈ ਉਨ੍ਹਾਂ ਵੱਲੋਂ ਸਵੇਰ ਤੋਂ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਵੀ ਉਨ੍ਹਾਂ ਵਲੋਂ ਲਗਾਤਾਰ ਪੋਲਿੰਗ ਬੂਥਾਂ ਤੇ ਜਾ ਕੇ ਪੋਲਿੰਗ ਕੇਂਦਰਾਂ ਵਿਚ ਤਾਇਨਾਤ ਸੁਰੱਖਿਆ ਕਰਮੀਆਂ ਕੋਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੂਰੇ ਅਮਨ ਅਮਾਨ ਦੇ ਨਾਲ ਵੋਟਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕੋਈ ਵੀ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਜੇਕਰ ਵੋਟਿੰਗ ਦੌਰਾਨ ਕੋਈ ਸ਼ਰਾਰਤੀ ਅਨਸਰ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;