JALANDHAR WEATHER

ਜੋਨ ਟਿੱਬਾ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਆਪ ਆਗੂ ਗੁਰਵਿੰਦਰ ਕੌਰ ਨੇ ਬੂਥਾਂ 'ਤੇ ਜਾ ਵਰਕਰਾਂ ਦਾ ਹੌਂਸਲਾ ਵਧਾਇਆ

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ) ਹਲਕਾ ਸੁਲਤਾਨਪੁਰ ਵਿੱਚ ਪੈਂਦੇ ਜ਼ਿਲਾ ਪਰਿਸ਼ਦ ਜ਼ੋਨ ਟਿੱਬਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਾਬਕਾ ਸਰਪੰਚ ਗੁਰਵਿੰਦਰ ਕੌਰ ਨੇ ਸਵੇਰ ਤੋਂ ਹੀ ਆਪਣੀ ਟੀਮ ਨਾਲ ਬੂਥਾਂ ਤੇ ਜਾ ਕੇ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਮੇਵਾ ਸਿੰਘ ਵਾਲਾ,ਸਵਾਲ, ਜੱਟਾਂ ਦੀ ਸਰਾਂ, ਬਿਧੀਪੁਰ, ਅਮਰਕੋਟ, ਟਿੱਬਾ,ਜਾਂਗਲਾ, ਸੈਦਪੁਰ, ਠੱਟਾ ਨਵਾਂ ਆਦਿ ਪਿੰਡਾਂ ਵਿੱਚ ਪਾਰਟੀ ਵਰਕਰਾਂ ਵੱਲੋਂ ਲਾਏ ਬੂਥਾਂ ਦਾ ਕਰਨ ਮੌਕੇ ਦਾਅਵਾ ਕੀਤਾ ਕਿ ਜ਼ੋਨ ਦੇ ਵੋਟਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਸਦਕਾ ਉਹ ਜਿੱਤ ਪ੍ਰਾਪਤ ਕਰਨਗੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਲਈ ਜੋ ਇਤਿਹਾਸਿਕ ਫੈਸਲੇ ਲਏ ਹਨ, ਲੋਕ ਉਸ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ਼ ਜੁੜ ਰਹੇ ਹਨ।ਇਸ ਮੌਕੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਮਹੁੰਮਦ ਰਫ਼ੀ, ਸੀਨੀਅਰ ਆਗੂ ਜਸਵਿੰਦਰ ਕੌਰ ਟਿੱਬਾ, ਬਲਾਕ ਪ੍ਰਧਾਨ ਅਤੇ ਸਰਪੰਚ ਸੁਖਵਿੰਦਰ ਸਿੰਘ ਸੌਂਦ, ਚਰਨਜੀਤ ਸਿੰਘ ਮੋਮੀ ਨੇ ਵੀ ਕਿਹਾ ਕਿ ਹਲਕੇ ਦੇ ਵੋਟਰਾਂ ਵੱਲੋਂ ਆਪ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ।ਇਸ ਮੌਕੇ ਸਾਬਕਾ ਐਸ ਡੀ ਓ ਸੁਖਦੇਵ ਸਿੰਘ ਟਿੱਬਾ,ਅਮਰੀਕ ਸਿੰਘ, ਬਲਬੀਰ ਸਿੰਘ ਭਗਤ, ਦਲਜੀਤ ਸਿੰਘ, ਸੁਰਜੀਤ ਸਿੰਘ,ਸਵਰਨ ਸਿੰਘ ਦੋਹਾ ਕਤਰ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ