ਨਾਭਾ ਹਲਕੇ ਦੇ ਪਿੰਡਾਂ ਵਿੱਚ ਸੰਮਤੀ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ
ਨਾਭਾ,14 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾਂ ਪ੍ਰਸਿੱਧ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਅੱਜ ਨਾਭਾ ਹਲਕੇ ਦੇ ਪਿੰਡਾਂ ਵਿੱਚ ਵੀ ਵੋਟਾਂ ਪੈ ਰਹੀਆਂ ਹਨ ਜਿਸ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਡੀਐਸਪੀ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਵੱਡੀ ਗਿਣਤੀ ਚ ਪੁਲਿਸ ਮੁਲਾਜ਼ਮ ਹਲਕੇ ਦੇ ਪਿੰਡਾਂ ਵਿੱਚ ਗਸਤ ਕਰ ਰਹੇ ਹਨ। ਤਾਂ ਜੋ ਕੋਈ ਅਣਸਖਾਵੀ ਘਟਨਾ ਨਾ ਵਾਪਰੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੱਲ ਕਰ ਰਹੇ ਸਨ ਤਾਂ ਜੋ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜੇ ਜਾ ਸਕੇ। ਉਹਨਾਂ ਕਿਹਾ ਕਿ ਅੱਜ ਹਲਕੇ ਦੇ ਲੋਕ ਵਧਾਈ ਦੇ ਪਾਤਰ ਹਨ ਜਿਨਾਂ ਵੱਲੋਂ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜਿਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ।
;
;
;
;
;
;
;
;