ਕੇਂਦਰੀ ਰਾਜ ਮੰਤਰੀ ਪੰਕਜ ਚੌਧਰੀ ਨੂੰ ਚੁਣਿਆ ਗਿਆ ਭਾਜਪਾ ਯੂ.ਪੀ. ਦਾ ਪ੍ਰਧਾਨ
ਲਖਨਊ, 14 ਦਸੰਬਰ - ਕੇਂਦਰੀ ਰਾਜ ਮੰਤਰੀ ਪੰਕਜ ਚੌਧਰੀ ਨੂੰ ਭਾਰਤੀ ਜਨਤਾ ਪਾਰਟੀ ਦਾ ਉੱਤਰ ਪ੍ਰਦੇਸ਼ ਸੂਬਾ ਪ੍ਰਧਾਨ ਚੁਣਿਆ ਗਿਆ। ਕੇਂਦਰੀ ਮੰਤਰੀ ਪਿਊਸ਼ ਗੋਇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਭਾਜਪਾ ਆਗੂਆਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਥੇ ਇਕ ਸਨਮਾਨ ਪ੍ਰੋਗਰਾਮ ਵਿਚ ਉਨ੍ਹਾਂ ਨੂੰ ਵਧਾਈ ਦਿੱਤੀ। ਪਿਊਸ਼ ਗੋਇਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਵਿਚ ਪੰਕਜ ਚੌਧਰੀ ਨੂੰ ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਦਾ ਚਾਰਜ ਸੌਂਪਿਆ।ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਿਊਸ਼ ਗੋਇਲ ਨੇ ਕਿਹਾ ਕਿ ਭਾਜਪਾ ਆਪਣੀਆਂ ਅੰਦਰੂਨੀ ਲੋਕਤੰਤਰੀ ਪ੍ਰਕਿਰਿਆਵਾਂ ਅਤੇ ਮਜ਼ਬੂਤ ਸੰਗਠਨਾਤਮਕ ਤਾਲਮੇਲ ਕਾਰਨ ਹੋਰ ਰਾਜਨੀਤਿਕ ਬਣਤਰਾਂ ਤੋਂ ਵੱਖਰੀ ਹੈ।
;
;
;
;
;
;
;
;