ਹਲਕਾ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਬੂਥਾਂ ਦਾ ਦੌਰਾ ਕਰਕੇ ਵਰਕਰਾਂ ਦਾ ਹੌਂਸਲਾ ਅਫਜ਼ਾਈ ਕੀਤੀ
ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ) ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਹੌਂਸਲਾ ਵਧਾਇਆ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਬੂਸੋਵਾਲ,ਕਬੀਰਪੁਰ,ਸਾਲਾਂ ਪੁਰ, ਡਡਵਿੰਡੀ ਆਦਿ ਪਿੰਡਾਂ ਦਾ ਦੌਰਾ ਕਰਦੇ ਸਮੇਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਰਮੇਸ਼ ਡਡਵਿੰਡੀ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਫੌਜੀ ਕਾਲੋਨੀ, ਬਲਜਿੰਦਰ ਸਿੰਘ ਪੀ ਏ, ਮੁਖਤਾਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;