JALANDHAR WEATHER

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਵੋਟਾਂ ਅਮਨ ਅਮਾਨ ਨਾਲ ਨੇਪਰੇ ਚੜੀਆਂ- ਵਿਧਾਇਕ ਧਾਲੀਵਾਲ

ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ ਗਈਆਂ I ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਨਿਰੰਤਰ ਜਾਰੀ ਰਹੀ, ਕੁਝ ਕੁ ਪਿੰਡਾਂ ਵਿੱਚ 4 ਵਜੇ ਤੋਂ ਬਾਅਦ ਵੀ ਵੋਟਾਂ ਪੈ ਰਹੀਆਂ ਹਨ। ਕਾਂਗਰਸ ਪਾਰਟੀ ਵੱਲੋਂ ਇਹਨਾਂ ਚੋਣਾਂ ਦਾ ਬਾਈਕਾਟ ਕਰਨ ਕਰਕੇ ਵੋਟ ਪ੍ਰਤੀਸ਼ਤ ਕਾਫੀ ਘੱਟ ਰਹੀ I ਵੋਟਿੰਗ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਚੋਣ ਅਮਲੇ ਵੱਲੋਂ ਵੋਟਾਂ ਵਾਲੇ ਬਕਸੇ ਜ਼ਮਾ ਕਰਵਾਉਣ ਲਈ ਪੋਲਿੰਗ ਪਾਰਟੀਆਂ ਸਰਕਾਰੀ ਕਾਲਜ ਅਜਨਾਲਾ ਵੱਲ ਨੂੰ ਰਵਾਨਾ ਹੋ ਰਹੀਆਂ ਹਨ। ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜਨ ਵਿੱਚ ਸਹਿਯੋਗ ਕਰਨ ਲਈ ਹਲਕਾ ਵਾਸੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ