JALANDHAR WEATHER

ਜ਼ਿਲ੍ਹਾ ਬਰਨਾਲਾ ਵਿਚ ਸ਼ਾਮ 4 ਵਜੇ ਤੱਕ ਕੁੱਲ 45.10 ਫ਼ੀਸਦੀ ਹੋਈ ਵੋਟਿੰਗ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 65 ਜ਼ੋਨਾਂ ਦੀਆਂ ਆਮ ਚੋਣਾਂ ਲਈ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫਲਤਾਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ ’ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲੇ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਪਾਰਦਰਸ਼ਤਾ ਨਾਲ ਨਿਰਪੱਖ ਰਹਿ ਕੇ ਰਾਜ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦਾ ਪਾਲਣ ਕਰਦਿਆਂ ਇਹ ਚੋਣਾਂ ਕਰਵਾਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਸ਼ਾਮ 4 ਵਜੇ ਤੱਕ ਕੁੱਲ 45.10 ਫ਼ੀਸਦੀ ਵੋਟਿੰਗ ਹੋਈ ਹੈ ਜਦਕਿ ਪੰਚਾਇਤ ਸੰਮਤੀ ਬਰਨਾਲਾ ਲਈ 49.9 ਫ਼ੀਸਦੀ, ਪੰਚਾਇਤ ਸੰਮਤੀ ਮਹਿਲ ਕਲਾਂ ਲਈ 44.9 ਫ਼ੀਸਦੀ ਅਤੇ ਪੰਚਾਇਤ ਸੰਮਤੀ ਸ਼ਹਿਣਾ ਲਈ 42.8 ਫ਼ੀਸਦੀ ਵੋਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ ਨੂੰ ਕੀਤੀ ਜਾਵੇਗੀ। ਬਰਨਾਲਾ ਅਤੇ ਮਹਿਲ ਕਲਾਂ ਦਾ ਗਿਣਤੀ ਕੇਂਦਰ ਐਸ. ਡੀ. ਕਾਲਜ ਬਰਨਾਲਾ ਵਿਖੇ ਹੋਵੇਗਾ ਜਦਕਿ ਸ਼ਹਿਣਾ ਦਾ ਗਿਣਤੀ ਕੇਂਦਰ ਐਸ.ਡੀ.ਐਮ. ਦਫ਼ਤਰ ਤਪਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ