ਜਲੰਧਰ ਦੇ ਵੱਡੇ ਸਕੂਲਾਂ ਨੂੰ ਬੰ/ਬ ਨਾਲ ਉਡਾਉਣ ਦੀ ਧਮਕੀ
ਜਲੰਧਰ, 15 ਦਸੰਬਰ - ਜਲੰਧਰ ਦੇ ਆਈ.ਵੀ.ਵਾਈ ਅਤੇ ਕੇ.ਐਮ.ਵੀ. ਅਤੇ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਕੂਲਾਂ ਦੇ ਪ੍ਰਿੰਸੀਪਲਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਧਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਸਾਈਬਰ ਟੀਮ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਬੰ/ਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
;
;
;
;
;
;
;