ਗੋਆ ਹਾਦਸਾ: ਅਦਾਲਤ ਨੇ ਗੋਆ ਪੁਲਿਸ ਨੂੰ ਲੂਥਰਾ ਭਰਾਵਾਂ ਦਾ 2 ਦਿਨ ਦਾ ਟਰਾਂਜ਼ਿਟ ਰਿਮਾਂਡ ਦਿੱਤਾ
ਪਣਜੀ, 16 ਦਸੰਬਰ - ਗੋਆ ਨਾਈਟ ਕਲੱਬ ਹਾਦਸੇ ਦੇ ਮਾਮਲੇ ਵਿਚ ਲੂਥਰਾ ਭਰਾ ਗੌਰਵ ਲੂਥਰਾ ਅਤੇ ਸੌਰਭ ਲੂਥਰਾ ਨੂੰ ਅੱਜ ਦਿੱਲੀ ਦੀ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਗੋਆ ਦੇ ਨਾਈਟ ਕਲੱਬ ਵਿਚ ਅੱਗ ਲੱਗਣ ਦੇ ਮਾਮਲੇ ਵਿਚ ਥਾਈਲੈਂਡ ਤੋਂ ਡਿਪੋਰਟ ਕੀਤੇ ਗਏ ਲੂਥਰਾ ਭਰਾਵਾਂ ਨੂੰ ਦਿੱਲੀ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੋਆ ਪੁਲਿਸ ਨੂੰ ਲੂਥਰਾ ਭਰਾਵਾਂ ਦੇ 2 ਦਿਨ ਦਾ ਟਰਾਂਜ਼ਿਟ ਰਿਮਾਂਡ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਫਦਰਜੰਗ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।
ਇਸ ਤੋਂ ਪਹਿਲਾਂ ਗੋਆ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪਟਿਆਲਾ ਹਾਊਸ ਕੋਰਟ ਵਿਚ ਡਿਊਟੀ ਮੈਟਰੋਪੋਲੀਟਨ ਮੈਜਿਸਟਰੇਟ ਟਵਿੰਕਲ ਚਾਵਲਾ ਸਾਹਮਣੇ ਪੇਸ਼ ਕਰਦਿਆਂ ਉਨ੍ਹਾਂ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ। ਇਹ ਦੋਵੇਂ ਭਰਾ ਉੱਤਰੀ ਗੋਆ ਦੇ ਅਰਪੋਰਾ ਵਿਚ ਸਥਿਤ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ ਵਿਚ ਅੱਗ ਲੱਗਣ ਤੋਂ ਬਾਅਦ ਥਾਈਲੈਂਡ ਦੇ ਫੁਕੇਟ ਰਵਾਨਾ ਹੋ ਗਏ ਸਨ। ਇਸ ਹਾਦਸੇ ਵਿਚ 25 ਜਣਿਆਂ ਦੀ ਮੌਤ ਹੋ ਗਈ ਸੀ।
ਉਨ੍ਹਾਂ ਵਿਰੁੱਧ ਇੰਟਰਪੋਲ ਬਲਿਊ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਭਾਰਤੀ ਮਿਸ਼ਨ ਦੇ ਦਖ਼ਲ ਤੋਂ ਬਾਅਦ ਥਾਈਲੈਂਡ ਸਰਕਾਰ ਨੇ ਇਨ੍ਹਾਂ ਦੋਵਾਂ ਨੂੰ 11 ਦਸੰਬਰ ਨੂੰ ਹਿਰਾਸਤ ਵਿਚ ਲਿਆ ਸੀ ਤੇ ਅੱਜ ਥਾਈਲੈਂਡ ਤੋਂ ਡਿਪੋਰਟ ਕਰ ਦਿੱਤਾ।
;
;
;
;
;
;
;
;