ਚੌਧਰਪੁਰ ਜੋਨ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਬਲਾਕ ਸੰਮਤੀ ਦੀ ਚੋਣ ਜਿੱਤੇ
ਨੌਸ਼ਹਿਰਾ ਮੱਝਾ ਸਿੰਘ, 17 ਦਸੰਬਰ (ਰਵੀ ਭਗਤ)-ਹਲਕਾ ਬਟਾਲਾ ਦੇ ਜੋਨ ਚੌਧਰਪੁਰ ਤੋ ਕਾਂਗਰਸ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ ਬਲਾਕ ਸੰਮਤੀ ਚੋਣ ਜਿੱਤੀ। ਜੋਨ ਚੌਧਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਚੌਧਰਪੁਰ ਨੂੰ ਕਰੀਬ 250 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਅਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਚ ਪਾਈ। ਜੇਤੂ ਉਮੀਦਵਾਰ ਗੁਰਦੇਵ ਸਿੰਘ ਨੇ ਕਿਹਾ ਕਿ ਇਹ ਚੋਣ ਐਡਵੋਕੇਟ ਅਮਨਦੀਪ ਜੈੰਤੀਪੁਰ ਦੀ ਅਗਵਾਈ ਹੇਠ ਜਿੱਤੀ ਗਈ ਹੈ। ਉਹਨਾਂ ਨੇ ਆਪਣੇ ਜੋਨ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ।
;
;
;
;
;
;
;
;