JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਜੇਤੂ

ਠੱਠੀ ਭਾਈ,17 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਬਲਾਕ ਸੰਮਤੀ ਜੋਨ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਪਤਨੀ ਅੰਮ੍ਰਿਤ ਸਿੰਘ ਗਿੱਲ 141 ਵੋਟਾਂ ਦੇ ਫਰਕ ਨਾਲ ਜੇਤੂ ਰਹੀ।
ਸ਼੍ਰੋਮਣੀ ਅਕਾਲੀ ਦਲ ਦੀ ਇਸ ਜਿੱਤ ’ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਸਿੱਧੂ ਸਮੇਤ ਪਿੰਡ ਬੰਬੀਹਾ ਭਾਈ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਗਈਆਂ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ