ਮੈਂਬਰ ਪਾਰਲੀਮੈਂਟ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਜਿੱਤਿਆ ਅਕਾਲੀ ਦਲ
ਮਹਿਲ ਕਲਾਂ,17 ਦਸੰਬਰ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਚੋਂ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੋਨ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਕੌਰ ਨੇ ਜਿੱਤ ਹਾਸਿਲ ਕੀਤੀ ਹੈ। ਇਸੇ ਤਰਾਂ ਹੀ ਆਪ ਦੇ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਨੇ ਆਪ ਉਮੀਦਵਾਰ ਜਗਮੇਲ ਸਿੰਘ ਜੱਗਾ ਨੂੰ ਹਰਾਇਆ ਹੈ।
;
;
;
;
;
;
;
;