ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਜਿੱਤੇ
ਤਰਨ ਤਾਰਨ, 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੀ ਭਰਜਾਈ ਬੀਬੀ ਸਰਬਜੀਤ ਕੌਰ ਜਲਾਲਾਬਾਦ ਨੇ ਵੱਡੇ ਫਰਕ ਨਾਲ ਚੋਣ ਜਿੱਤ ਪ੍ਰਾਪਤ ਕੀਤੀ। ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਪਿਛਲੇ ਲੰਮੇ ਸਮੇਂ ਤੋਂ ਹਰੇਕ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਆਪਣੇ ਪਿੰਡ ਦੇ ਨਾਲ ਨਾਲ ਆਪਣੇ ਨੇੜਲੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਭਾਂਵੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਸੀ ਪਰ ਲੋਕਾਂ ਨਾਲ ਬਣਾਈ ਸਾਂਝ ਸਦਕਾ ਉਨ੍ਹਾਂ ਇੱਕ ਵਾਰ ਫਿਰ ਉਨ੍ਹਾਂ ਆਪਣੀ ਭਰਜਾਈ ਨੂੰ ਜਿੱਤ ਦਿਵਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਆਪਣਾ ਦਬ ਦਬਾਅ ਕਾਇਮ ਰੱਖਿਆ।
;
;
;
;
;
;
;
;