ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸ਼ਾ ਛੀਨਾ 'ਆਪ' ਉਮੀਦਵਾਰ ਮਨਿੰਦਰ ਕੌਰ ਮਾਨ 4000 ਤੋਂ ਵੱਧ ਵੋਟਾਂ ਨਾਲ ਜਿੱਤੇ
ਹਰਸ਼ਾ ਛੀਨਾ , 17 ਦਸੰਬਰ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸ਼ਾ ਛੀਨਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਕੌਰ ਮਾਨ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕਰੀਬ 4000 ਵੋਟਾਂ ਦੇ ਫਰਕ ਨਾਲ ਮਾਤ ਦਿੰਦਿਆਂ ਜਿੱਤ ਹਾਸਿਲ ਕੀਤੀ l ਇਸ ਮੌਕੇ ਸਰਦਾਰਨੀ ਮਾਨ ਨੂੰ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਸ਼ਰਨ ਸਿੰਘ ਛੀਨਾ ਵਲੋਂ ਸ਼ੁਭ ਕਾਮਨਾਵਾਂ ਦਿੰਦਿਆਂ ਸਿਰੋਪਾਓ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ l ਇਸ ਮੌਕੇ ਤੇਜਬੀਰ ਸਿੰਘ ਭੋਲਾ ਬੱਗਾ ਮਾਨ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਮਾਨ ਪਰਿਵਾਰ ਵਲੋਂ ਲੋਕ ਸੇਵਾ ਨੂੰ ਸਮਰਪਿਤ ਰਹਿਣ ਲਈ ਵਚਨਬੱਧਤਾ ਪ੍ਰਗਟਾਈ l
;
;
;
;
;
;
;
;