ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ 'ਚੋਂ 3 'ਤੇ ਕਾਂਗਰਸ, 4 'ਤੇ ਆਪ, 2 ਆਜ਼ਾਦ ਤੇ 1 ਜ਼ੋਨ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ
ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ ਵਿਚੋਂ 3 'ਤੇ ਕਾਂਗਰਸ, 4 'ਤੇ ਆਮ ਆਦਮੀ ਪਾਰਟੀ, 2 ਜ਼ੋਨ ਤੋਂ ਆਜ਼ਾਦ ਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਰਮਿਆਨ ਮੁਕਾਬਲਾ ਹੋਵੇਗਾ। ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਜੇਤੂ ਉਮੀਦਵਾਰ ਨਿਰਣਾਇਕ ਭੂਮਿਕਾ ਨਿਭਾਉਣਗੇ |
;
;
;
;
;
;
;
;