ਕੱਲ੍ਹ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਕੀਤਾ ਜਾਰੀ
ਚੰਡੀਗੜ੍ਹ, 19 ਦਸੰਬਰ- ਸੰਘਣੀ ਧੁੰਦ ਨੇ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਧੁੰਦ ਸਵੇਰੇ ਅਤੇ ਸ਼ਾਮ ਨੂੰ ਠੰਢ ਵਿਚ ਕਾਫ਼ੀ ਵਾਧਾ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 20 ਤੋਂ 22 ਦਸੰਬਰ ਦੇ ਵਿਚਕਾਰ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਥੋੜ੍ਹਾ ਵਾਧਾ ਹੋਇਆ ਹੈ। ਨਵਾਂਸ਼ਹਿਰ ਸੂਬੇ ਦਾ ਸਭ ਤੋਂ ਠੰਢਾ ਰਿਹਾ, ਜਿਥੇ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਸਭ ਤੋਂ ਵੱਧ ਧੁੰਦ ਪਈ।
ਚੰਡੀਗੜ੍ਹ ਹਵਾਈ ਅੱਡੇ ਤੋਂ ਜਾਣ ਅਤੇ ਆਉਣ ਵਾਲੀਆਂ ਪੰਜ ਉਡਾਣਾਂ ਹੁਣ ਤੱਕ ਪ੍ਰਭਾਵਿਤ ਹੋਈਆਂ ਹਨ। ਮੌਸਮ ਵਿਭਾਗ ਅਨੁਸਾਰ ਹਵਾ ਦੀ ਗਤੀ ਥੋੜ੍ਹੀ ਵਧੀ ਹੈ, ਜਿਸ ਕਾਰਨ ਪ੍ਰਦੂਸ਼ਣ ਅਤੇ ਧੁੰਦ ਵਿਚ ਥੋੜ੍ਹੀ ਕਮੀ ਆਈ ਹੈ।
ਅੱਜ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
;
;
;
;
;
;
;
;