ਦਿੱਲੀ ਹਵਾਈ ਅੱਡੇ 'ਤੇ ਯਾਤਰੀ ਨਾਲ ਕੁੱਟਮਾਰ, ਪਾਇਲਟ ਮੁਅੱਤਲ
ਨਵੀਂ ਦਿੱਲੀ, 20 ਦਸੰਬਰ- ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਯਾਤਰੀ ਨੇ ਸੋਸ਼ਲ ਮੀਡੀਆ 'ਤੇ ਘਟਨਾ ਦੇ ਵੇਰਵੇ ਸਾਂਝੇ ਕੀਤੇ। ਘਟਨਾ ਸਾਹਮਣੇ ਆਉਂਦੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਏਅਰ ਇੰਡੀਆ ਐਕਸਪ੍ਰੈਸ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਵੀ ਮੁਅੱਤਲ ਕਰ ਦਿੱਤਾ ਹੈ।
ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਪਾਇਲਟ ਡਿਊਟੀ 'ਤੇ ਨਹੀਂ ਸੀ ਅਤੇ ਯਾਤਰੀ ਕਿਸੇ ਦੂਜੀ ਉਡਾਣ ਦਾ ਸੀ। ਅਸੀਂ ਉਸ ਨੂੰ ਹਟਾ ਦਿੱਤਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਯਾਤਰੀ ਅੰਕਿਤ ਦੀਵਾਨ ਨੇ ਇਕ ਪੋਸਟ ਲਿਖੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸ 'ਤੇ ਮਾਮਲਾ ਬੰਦ ਕਰਨ ਲਈ ਦਬਾਅ ਪਾਇਆ ਗਿਆ ਸੀ। ਉਸ ਨੂੰ ਇਕ ਪੱਤਰ ਲਿਖਣ ਲਈ ਮਜਬੂਰ ਕੀਤਾ ਗਿਆ ਤੇ ਜੇ ਮੈਂ ਅਜਿਹਾ ਨਹੀਂ ਕਰਦਾ ਤਾਂ ਮੈਨੂੰ ਆਪਣੀ ਉਡਾਣ ਛੱਡਣੀ ਪੈਂਦੀ।
ਅੰਕਿਤ ਨੇ ਇਹ ਵੀ ਕਿਹਾ ਕਿ ਉਸਦੀ 7 ਸਾਲ ਦੀ ਧੀ ਨੇ ਆਪਣੇ ਪਿਤਾ ਨੂੰ ਖੂਨ ਨਾਲ ਲੱਥਪੱਥ ਚਿਹਰੇ ਨੂੰ ਦੇਖਿਆ ਤੇ ਉਹ ਉਦੋਂ ਤੋਂ ਸਦਮੇ ਵਿਚ ਹੈ। ਯਾਤਰੀ ਨੇ ਅੱਜ ਇਕ ਹੋਰ ਪੋਸਟ ਵਿਚ ਪਾਇਲਟ ਦਾ ਇਕ ਵੀਡੀਓ ਸਾਂਝਾ ਕੀਤਾ। ਉਨ੍ਹਾਂ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਏਅਰਲਾਈਨ ਅੱਗੇ ਦੀ ਕਾਰਵਾਈ ਕਰੇਗੀ।
;
;
;
;
;
;
;
;
;