ਸਰਹੱਦੀ ਖੇਤਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
ਚੋਗਾਵਾਂ/ਅੰਮ੍ਰਿਤਸਰ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਅੱਜ ਭਾਰਤ ਪਾਕਿਸਤਾਨ ਸਰਹੱਦੀ ਬੀ.ਓ.ਪੀ. ਧਾਰੀਵਾਲ ਨੇੜੇ ਬੀ. ਐੱਸ. ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਅਤੇ ਕੱਕੜ ਚੌਂਕੀ ਦੇ ਇੰਚਾਰਜ ਅਮੋਲਕ ਸਿੰਘ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਖੇਤਰ ਵਿਚ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਗੁਪਤ ਸੂਚਨਾ ਦੇ ਆਧਾਰ 'ਤੇ ਬੀ. ਐੱਸ. ਐੱਫ. ਅਤੇ ਪੁਲਿਸ ਚੌਂਕੀ ਕੱਕੜ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਖੇਤਾਂ ਵਿਚੋਂ 1 ਕਿਲੋ 89 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੰਜ ਕਰੋੜ ਤੋਂ ਉੱਪਰ ਦੱਸੀ ਜਾ ਰਹੀ ਹੈ।। ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕਦਮਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;