ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ
ਸੁਲਤਾਨਪੁਰ ਲੋਧੀ (ਕਪੂਰਥਲਾ), 20 ਦਸੰਬਰ (ਥਿੰਦ) - ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਲਿਖੇ ਪੱਤਰ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਪੰਜਾਬ ਲਈ ਹੜ੍ਹ ਪ੍ਰਬੰਧਨ ਅਤੇ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ।
ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਵਿਸ਼ੇਸ਼ ਪੈਕੇਜ ਦੇਣ ਵਿਚ ਹੁਣ ਵੀ ਦੇਰੀ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਹੋਰ ਵੱਡੀਆਂ ‘ਕੁਦਰਤੀ’ ਤਬਾਹੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ‘ਤੇ ਬਣੇ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਸਾਲ 2020 ਵਿਚ ਅਤੇ ਬੁੱਢੇ ਦਰਿਆ ਵਿਚ ਜੂਨ-ਜੁਲਾਈ ਮਹੀਨਿਆਂ ਦੌਰਾਨ ਵੱਡੀ ਪੱਧਰ ‘ਤੇ ਗਾਰ ਕੱਢਣ ਨਾਲ ਇਲਾਕਾ ਹੜ੍ਹਾਂ ਦੀ ਮਾਰ ਤੋਂ ਬਚਿਆ ਰਿਹਾ ਸੀ।ਸੰਤ ਸੀਚੇਵਾਲ ਨੇ ਆਪਣੇ ਪੱਤਰ ਰਾਹੀ ਕਿਹਾ ਕਿ ਪੰਜਾਬ ਵਿਚ ਅਗਸਤ 2025 ਦੌਰਾਨ ਆਏ ਭਿਆਨਕ ਹੜਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਤੋਂ ਬਾਅਦ ਰਾਵੀ ਦਰਿਆ ਵਿਚ ਆਏ ਹੜ੍ਹ ਨੇ ਤਾਂ ਸਾਰੇ ਰਿਕਾਰਡ ਹੀ ਤੋੜ ਦਿੱਤੇ ਸਨ। ਇਨ੍ਹਾਂ ਹੜ੍ਹਾਂ ਨੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿਚ ਵੱਡੀ ਤਬਾਹੀ ਮਚਾਈ ਸੀ। ਸੈਂਕੜਿਆਂ ਪਿੰਡ ਪ੍ਰਭਾਵਿਤ ਹੋਏ ਹਨ, 50 ਤੋਂ ਵੱਧ ਕੀਮਤੀ ਜਾਨਾਂ ਚਲੇ ਗਈਆਂ ਸਨ। ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਲਗਭਗ 100 ਫ਼ੀਸਦੀ ਤੱਕ ਬਰਬਾਦ ਹੋ ਗਈ ਸੀ। ਸੜਕਾਂ, ਸਰਕਾਰੀ ਇਮਾਰਤਾਂ ਅਤੇ ਪੇਂਡੂ ਬੁਨਿਆਦੀ ਢਾਂਚਾ ਵੀ ਭਾਰੀ ਨੁਕਸਾਨ ਹੋਇਆ ਸੀ।
;
;
;
;
;
;
;
;