50 ਲੱਖ ਦੀ ਫਿਰੌਤੀ ਨਾ ਦੇਣ 'ਤੇ ਘਰ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, ਪਰਿਵਾਰ ਸਹਿਮ ਦੇ ਮਾਹੌਲ ਚ
ਘੁਮਾਣ (ਬਟਾਲਾ), 21 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਜੋਚੱਕ ਵਿਖੇ ਅਣਪਛਾਤੇ ਵਿਅਕਤੀ ਘਰ ਦੇ ਗੇਟ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ। ਇਸ ਸੰਬੰਧੀ ਗੱਲਬਾਤ ਕਰਦਿਆਂ ਘਰ ਦੇ ਮਾਲਕ ਜਤਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਤੋਂ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਥਾਣਾ ਘੁਮਾਣ ਵਿਖੇ ਦਰਖਾਸਤਾਂ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ 10:30 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮੇਰੇ ਘਰ ਦੇ ਗੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਕੀਤੀ ਤੇ ਅੱਠ ਗੋਲੀਆਂ ਗੇਟ 'ਤੇ ਮਾਰੀਆਂ । ਉਨ੍ਹਾਂ ਨੇ ਦੱਸਿਆ ਕਿ ਉਸ ਵਕਤ ਅਸੀਂ ਬਾਹਰ ਨਹੀਂ ਨਿਕਲੇ, ਪਰ ਜਦੋਂ ਤੜਕਸਾਰ ਅਸੀਂ ਦੇਖਿਆ ਤਾਂ ਦੇ ਗੋਲੀਆਂ ਦੇ ਖੋਲ ਗੇਟ ਦੇ ਬਾਹਰ ਖਿਲਰੇ ਪਏ ਸਨ । ਜਦ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਮੋਟਰਸਾਈਕਲ ਸਵਾਰ ਦੋ ਨਕਾਬ ਪੋਸ਼ ਗੋਲੀਆਂ ਚਲਾ ਕੇ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਘੁਮਾਣ ਦੀ ਪੁਲਿਸ ਨੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਹਿਮ ਦੇ ਮਾਹੌਲ ਵਿਚ ਹੈ।
;
;
;
;
;
;
;
;
;