JALANDHAR WEATHER

ਅਗਲੇ ਪੰਜ ਦਿਨ ਪੰਜਾਬ ’ਚ ਪਵੇਗੀ ਸੰਘਣੀ ਧੁੰਦ

ਚੰਡੀਗੜ੍ਹ, 22 ਦਸੰਬਰ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਵਗਣਗੀਆਂ। ਮੌਸਮ ਵਿਭਾਗ ਨੇ 27 ਤਾਰੀਖ਼ ਤੱਕ ਸੰਘਣੀ ਧੁੰਦ ਅਤੇ ਠੰਢੇ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਉਮੀਦ ਹੈ।

ਮੌਸਮ ਵਿਭਾਗ ਦੇ ਅਨੁਸਾਰ ਇਕ ਪੱਛਮੀ ਗੜਬੜੀ ਇਸ ਸਮੇਂ ਸਰਗਰਮ ਹੈ, ਜਿਸ ਨਾਲ ਮੌਸਮ ਵਿਚ ਬਦਲਾਅ ਆ ਰਹੇ ਹਨ। ਇਸ ਦਾ ਪ੍ਰਭਾਵ ਉੱਤਰ-ਪੱਛਮੀ ਭਾਰਤ ਵਿਚ ਮੌਸਮ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ। ਤੇਜ਼ ਹਵਾਵਾਂ, ਜਿਨ੍ਹਾਂ ਨੂੰ ਜੈੱਟ ਸਟ੍ਰੀਮ ਕਿਹਾ ਜਾਂਦਾ ਹੈ, ਉੱਤਰ-ਪੱਛਮੀ ਭਾਰਤ ਵਿਚ ਵਗ ਰਹੀਆਂ ਹਨ। ਅੱਜ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਅਲੱਗ-ਥਲੱਗ ਥਾਵਾਂ 'ਤੇ ਬਹੁਤ ਜ਼ਿਆਦਾ ਠੰਢ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਸੰਭਵ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ