JALANDHAR WEATHER

ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਕੀਤੀ ਗਈ ਧਾਂਦਲੀ- ਰਾਜਾ ਵੜਿੰਗ

ਚੰਡੀਗੜ੍ਹ, 22 ਦਸੰਬਰ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਕਹਿ ਰਹੇ ਹਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਹੋਈਆਂ ਹਨ ਪਰ ਜਦਕਿ ਇਸ ਵਿਚ ਵੱਡੀ ਧਾਂਦਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਗਈ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਪਾੜੇ ਗਏ ਅਤੇ ਹੋਰ ਧੱਕੇਸ਼ਾਹੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨਤੀਜੇ ਰਾਤ ਤੱਕ ਲਟਕਾਏ ਗਏ ਅਤੇ 74 ਦੇ ਕਰੀਬ ਸੀਟਾਂ ਦੇ ਨਤੀਜੇ ਧੱਕੇ ਨਾਲ ਐਲਾਨੇ ਗਏ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੀਤੇ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਚੋਣ ਕਮਿਸ਼ਨ ਨੇ ਆਪਣੀ ਮਰਿਆਦਾ ਗੁਆ ਦਿੱਤੀ ਹੈ, ਉਸ ਤਰ੍ਹਾਂ ਪੰਜਾਬ ਵਿਚ ਵੀ ਚੋਣ ਕਮਿਸ਼ਨ ਮੁੱਖ ਮੰਤਰੀ ਮਾਨ ਦੇ ਕਹਿਣ ’ਤੇ ਚੱਲ ਰਿਹਾ ਹੈ ਅਤੇ ਇਹ ਹੁਣ ਆਮ ਆਦਮੀ ਪਾਰਟੀ ਰਾਜ ਚੋਣ ਕਮਿਸ਼ਨ ਬਣ ਗਿਆ ਹੈ l

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ