JALANDHAR WEATHER

ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ

ਸੰਗਤ ਮੰਡੀ (ਬਠਿੰਡਾ), 22 ਦਸੰਬਰ (ਦੀਪਕ ਸ਼ਰਮਾ) - ਬਠਿੰਡਾ ਬਾਦਲ ਰੋਡ 'ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਅੱਤਰ ਸਿੰਘ ਵਾਲਾ ਦੇ ਨੌਜਵਾਨ ਪੱਪੂ ਸਿੰਘ ਅਤੇ ਅਜੇ ਸਿੰਘ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ ਤਾਂ ਇਨ੍ਹਾਂ ਨੌਜਵਾਨਾਂ ਨੂੰ ਪੁਲਿਸ ਨੇ ਗਸ਼ਤ ਦੇ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਇਹ ਚੋਰੀ ਕੀਤਾ ਗਿਆ ਮੋਟਰਸਾਈਕਲ ਇਨ੍ਹਾਂ ਨੇ ਪਿੰਡ ਨੰਦਗੜ੍ਹ ਵਿਚੋਂ ਹੀ ਵਿਆਹ ਸਮਾਗਮ ਦੌਰਾਨ ਚੋਰੀ ਕੀਤਾ ਸੀ ਅਤੇ ਇਹ ਦੋਵੇਂ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ, ਜਿਨ੍ਹਾਂ ਨੂੰ ਕਿ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਕਿ ਹੋਰ ਵੀ ਡੁੰਘਾਈ ਨਾਲ ਪੁੱਛ ਪੜਤਾਲ ਹੋ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ