ਸੰਘਣੀ ਧੁੰਦ ਦੀ ਲਪੇਟ ’ਚ ਪੰਜਾਬ ਤੇ ਚੰਡੀਗੜ੍ਹ
ਚੰਡੀਗੜ੍ਹ, 23 ਦਸੰਬਰ- ਪੰਜਾਬ ਅਤੇ ਚੰਡੀਗੜ੍ਹ ਬੀਤੀ ਦੇਰ ਰਾਤ ਤੋਂ ਹੀ ਸੰਘਣੀ ਧੁੰਦ ਵਿਚ ਘਿਰੇ ਹੋਏ ਹਨ, ਜਿਸ ਕਾਰਨ ਦਿੱਸਣਯੋਗਤਾ ਬਹੁਤ ਘੱਟ ਗਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹੇਗੀ।
ਜਦੋਂ ਕਿ ਅੱਜ ਤੋਂ ਤੇਜ਼ ਅਤੇ ਠੰਢੀਆਂ ਹਵਾਵਾਂ ਚੱਲਣਗੀਆਂ, ਇਸ ਦਾ ਮੁੱਖ ਕਾਰਨ ਪਹਾੜੀ ਇਲਾਕਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਨਾ ਪੈਣ ਕਾਰਨ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਵਿਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ।
;
;
;
;
;
;
;
;