ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰਾਂ ਮੁਸਤੈਦ - ਸਿਸੋਦੀਆ
ਜਲੰਧਰ, 23 ਦਸੰਬਰ - ਆਏ ਦਿਨ ਪੰਜਾਬ ਵਿਚ ਸਕੂਲਾਂ ਨੂੰ ਮਿਲ ਰਹੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਮੁਸਤੈਦ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਚੰਗੀ ਤਰਾਂ ਜਾਂਚ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਚੰਗੇ ਕੰਮ ਕਰ ਰਹੀ ਹੈ।ਨਾਲ ਹੀ ਉਨਾਂ ਨੇ ਸੈਸ਼ਨ ਕੋਰਟ ਦਿੱਲੀ ਵਲੋਂ ਅਰਾਵਲੀ ਪਰਬਤਾਂ ਨੂੰ ਲੈ ਕੇ ਆਏ ਬਿਆਨ 'ਤੇ ਕਿਹਾ ਕਿ ਸਰਕਾਰਾਂ ਨੂੰ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਤੇ ਗਲਤੀ ਹੋਈ ਹੈ ਤਾਂ ਉਸ ਨੂੰ ਦਰੁਸਤ ਕੀਤਾ ਜਾਵੇ।
;
;
;
;
;
;
;
;