ਸਾਂਬਾ ਵਿਖੇ ਫ਼ੌਜੀ ਕੈਂਪ ਅੰਦਰ ਗੋਲੀਬਾਰੀ, ਇਕ ਅਧਿਕਾਰੀ ਦੀ ਮੌਤ
ਸ੍ਰੀਨਗਰ, 24 ਦਸੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਫ਼ੌਜੀ ਕੈਂਪ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿਚ ਫੌਜ ਦੇ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਦੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਤੇ ਰੱਖਿਆ ਬੁਲਾਰੇ ਨੇ ਅੱਜ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਬੁਲਾਰੇ ਦੇ ਅਨੁਸਾਰ ਜੇ.ਸੀ.ਓ. ਨੂੰ ਡਿਊਟੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿਚ ਘਟਨਾ ਪਿਛੇ ਕਿਸੇ ਵੀ ਅੱਤਵਾਦੀ ਸਾਜ਼ਿਸ਼ ਤੋਂ ਇਨਕਾਰ ਕੀਤਾ ਗਿਆ ਹੈ ਤੇ ਹੋਰ ਜਾਂਚ ਜਾਰੀ ਹੈ।ਉਨ੍ਹਾਂ ਕਿਹਾ ਕਿ ਤੱਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
;
;
;
;
;
;
;
;
;