ਪਤੀ ਪਤਨੀ ਨੂੰ ਬੰਧਕ ਬਣਾ ਕੇ ਵੱਡੀ ਲੁੱਟ ਨੂੰ ਦਿੱਤਾ ਅੰਜ਼ਾਮ
ਫ਼ਾਜ਼ਿਲਕਾ,24 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਲੁੱਟ ਦੀ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਸ਼ਹਿਰ ਦੇ ਜੋਰਾ ਸਿੰਘ ਮਾਨ ਨਗਰ ਇਲਾਕੇ ਵਿਚ ਤਿੰਨ ਅਣ-ਪਛਾਤੇ ਲੁਟੇਰਿਆਂ ਨੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ’ਤੇ ਇਕ ਪਤੀ ਪਤਨੀ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ ਪਤਨੀ ਰਾਤ ਨੂੰ ਘਰ ਵਿਚ ਸੁੱਤੇ ਪਏ ਸਨ। ਰਾਤ ਕਰੀਬ 12:30 ਵਜੇ ਤਿੰਨ ਅਣ-ਪਛਾਤੇ ਲੁਟੇਰੇ ਘਰ ਵਿਚ ਦਾਖ਼ਲ ਹੋਏ ਅਤੇ ਉਨ੍ਹਾਂ ਨੂੰ ਬੰਧਕ ਬਣਾ ਲਿਆ। ਲੁਟੇਰਿਆਂ ਨੇ ਕਈ ਘੰਟਿਆਂ ਤੱਕ ਘਰ ਵਿਚ ਤਲਾਸ਼ੀ ਲੈ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਗਦੀ ਇਕੱਠੀ ਕੀਤੀ।
ਪੀੜਤ ਦੰਪਤੀ ਅਨੁਸਾਰ ਲੁੱਟ ਦੌਰਾਨ ਉਨ੍ਹਾਂ ਦਾ ਲਗਭਗ ਤਿੰਨ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਲੁਟੇਰੇ ਸਵੇਰੇ ਕਰੀਬ 3 ਵਜੇ ਘਰ ਤੋਂ ਕੀਮਤੀ ਸਮਾਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਅਣ-ਪਛਾਤੇ ਲੁਟੇਰਿਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਖਜਾਨ ਸਿੰਘ ਨਾਂਅ ਦੇ ਵਿਅਕਤੀ ਦੇ ਘਰ ਇਹ ਵਾਰਦਾਤ ਹੋਈ ਹੈ ਜੋ ਕਿ ਪੱਲੇਦਾਰ ਸੀ ਤੇ ਕੁੱਝ ਮਹੀਨੇ ਪਹਿਲਾਂ ਹੀ ਉਹ ਸੇਵਾਮੁਕਤ ਹੋਇਆ ਸੀ।
;
;
;
;
;
;
;
;
;