ਐਸ.ਜੀ.ਪੀ.ਸੀ. 328 ਸਰੂਪਾਂ ਦੇ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰੇ – ਸਪੀਕਰ ਸੰਧਵਾਂ
ਚੰਡੀਗੜ੍ਹ, 25 ਦਸੰਬਰ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਗੰਭੀਰ ਮਸਲੇ ’ਤੇ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕ ਪਾਵਨ ਸਰੂਪ ਦੇ ਅੰਗ ਗਲੀਆਂ ਵਿਚ ਖਿਲਾਰੇ ਜਾਣ ਦੀ ਘਟਨਾ ਨੇ ਸੰਸਾਰ ਭਰ ਦੀ ਸਿੱਖ ਸੰਗਤ ਨੂੰ ਧੁਰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਸੀ, ਤਾਂ ਫਿਰ 328 ਸਰੂਪਾਂ ਦੇ ਮਸਲੇ ’ਚ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਵਿਰੋਧ ਐਸ.ਜੀ.ਪੀ.ਸੀ. ਵਲੋਂ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਜੁੜੇ ਮਸਲਿਆਂ ’ਤੇ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾਵੇਗੀ, ਪਰ ਗੁਰੂ ਦੋਖੀਆਂ ਖ਼ਿਲਾਫ਼ ਗੁਰੂ ਸਾਹਿਬ ਵਲੋਂ ਬਖ਼ਸ਼ੀ ਤਾਕਤ ਦੀ ਸੰਵਿਧਾਨਕ ਅਤੇ ਯੋਗ ਵਰਤੋਂ ਜ਼ਰੂਰ ਕੀਤੀ ਜਾਵੇਗੀ।
;
;
;
;
;
;
;
;