JALANDHAR WEATHER

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ

  ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਦੀਵਾਨ ਮੁੱਖ ਦਫ਼ਤਰ ਜੀ.ਟੀ. ਰੋਡ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਸਜਾਏ ਗਏ ਇਸ ਨਗਰ ਕੀਰਤਨ ਵਿਚ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਅਡੀਸ਼ਨਲ ਔਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਹਰਵਿੰਦਰ ਸਿੰਘ ਚੁੱਘ, ਭਾਈ ਅਜੈਬ ਸਿੰਘ ਅਭਿਆਸੀ ਸਮੇਤ ਹੋਰ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ