ਸ੍ਰੀ ਹਰਿਮੰਦਰ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਐਸ.ਜੀ.ਪੀ.ਸੀ. ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਚੱਲ ਰਹੇ ਹਨ। ਰਾਤ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ।
;
;
;
;
;
;
;
;
;